ਵੀਰਵਾਰ, ਜੂਨ 4, 2026
4:56 ਬਾਃ ਦੁਃ
Google search engine
HomePoliticalਮੋਹਾਲੀ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਨੇ ਕੱਸੀ ਕਮਰ

ਮੋਹਾਲੀ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਨੇ ਕੱਸੀ ਕਮਰ

– ਵਾਰਡ ਨੰਬਰ 49 ‘ਚ ਬੀਬੀਆਂ ਦੇ ਵੱਡੇ ਇਕੱਠ ਨੇ ਭਰਿਆ ਹੁੰਗਾਰਾ

– ਮੋਹਾਲੀ ਵਿੱਚ ‘ਮੇਰਾ ਹਲਕਾ ਮੇਰਾ ਪਰਿਵਾਰ’ ਮੁਹਿੰਮ ਨੂੰ ਮਿਲ ਰਿਹਾ ਭਰ੍ਹਵਾਂ ਹੁੰਗਾਰਾ: ਹਰਜਿੰਦਰ ਕੌਰ ਸੋਹਾਣਾ

ਮੋਹਾਲੀ, 2 ਮਈ
ਆਉਣ ਵਾਲੀਆਂ ਮੋਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ‘ਮੇਰਾ ਹਲਕਾ ਮੇਰਾ ਪਰਿਵਾਰ’ ਮੁਹਿੰਮ ਦੇ ਤਹਿਤ ਅੱਜ ਵਾਰਡ ਨੰਬਰ 49 ਵਿੱਚ ਸ਼੍ਰੋਮਣੀ ਅਕਾਲੀ ਦਲ ਆਗੂ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ ਹੋਈ ‘ਘਰ-ਘਰ ਮਿਲਣੀ’ ਦੌਰਾਨ ਬੀਬੀਆਂ ਦਾ ਵੱਡਾ ਸੈਲਾਬ ਉਮੜਿਆ।

ਵਾਰਡ ਇੰਚਾਰਜ ਅਰਚਨਾ ਅਨੂੰ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਕੌਰ ਸੋਹਾਣਾ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੋਖਲੇ ਵਾਅਦਿਆਂ ਤੋਂ ਅੱਕ ਚੁੱਕੇ ਹਨ ਅਤੇ ਵਿਕਾਸ ਦਾ ਅਸਲ ਮਾਡਲ ਸਿਰਫ ਸ਼੍ਰੋਮਣੀ ਅਕਾਲੀ ਦਲ ਕੋਲ ਹੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਵਿੱਚ ਮਹਿਲਾ ਸ਼ਕਤੀ ਅਹਿਮ ਭੂਮਿਕਾ ਨਿਭਾਏਗੀ ਅਤੇ ਅਕਾਲੀ ਦਲ ਦਾ ਹਰ ਵਰਕਰ ਹੁਣ ਚੋਣ ਮੈਦਾਨ ਵਿੱਚ ਡਟ ਚੁੱਕਿਆ ਹੈ। ਇਸ ਮੌਕੇ ਇਸਤਰੀ ਅਕਾਲੀ ਦਲ (ਸ਼ਹਿਰੀ) ਦੀ ਪ੍ਰਧਾਨ ਭੁਪਿੰਦਰ ਕੌਰ ਗੋਸਲ ਨੇ ਬੀਬੀਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਅੱਜ ਮੋਹਾਲੀ ਦੀਆਂ ਔਰਤਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹਨ। ਉਨ੍ਹਾਂ ਕਿਹਾ ਕਿ ਵਾਰਡ ਪੱਧਰ ‘ਤੇ ਕਮੇਟੀਆਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਰੋਧੀਆਂ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ।

ਇਸ ਪ੍ਰਭਾਵਸ਼ਾਲੀ ਇਕੱਠ ਵਿੱਚ ਸਤਵੰਤ ਕੌਰ ਜੋਹਲ, ਹਰਜਿੰਦਰ ਕੌਰ ਮੌਲੀ ਸਮੇਤ ਵਾਰਡ ਦੀਆਂ ਬੀਬੀਆਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਵਾਰਡ ਦੀਆਂ ਬੀਬੀਆਂ ਨੇ ਹੱਥ ਖੜ੍ਹੇ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਅਤੇ ਪਾਰਟੀ ਨੂੰ ਜੇਤੂ ਬਣਾਉਣ ਦਾ ਪ੍ਰਣ ਲਿਆ।

RELATED ARTICLES
- Advertisment -
Google search engine

Most Popular