ਚੰਡੀਗੜ੍ਹ, 9 ਜੂਨ :
ਚੰਡੀਗੜ੍ਹ ਨਗਰ-ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਤੋਂ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਵੱਲੋਂ ਅੱਜ ਆਪਣੇ ਵਾਰਡ ਅਧੀਨ ਖੇਤਰ ਸੈਕਟਰ 41-ਏ ਵਿਖੇ ਮਕਾਨ ਨੰਬਰ 440 ਦੇ ਸਾਹਮਣੇ ਵਾਲੇ ਪਾਰਕ ਵਿੱਚ ਪੌਦੇ ਲਗਾਏ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਸੁਨਹਿਰੇ ਭਵਿੱਖ ਦੇ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਨੰਬਰ 30 ਨੂੰ ਹਰਾ-ਭਰਾ ਬਣਾਈ ਰੱਖਣ ਲਈ ਵਚਨਬੱਧਤਾ ਨਿਭਾਉਂਦੇ ਹੋਏ ਸਮੇਂ-ਸਮੇਂ ਉਤੇ ਪੌਦੇ ਲਗਾਉਂਦੇ ਰਹਿੰਦੇ ਹਨ। ਪੌਦੇ ਲਗਾਉਣ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਨ ਦੀ ਦਿਲਚਸਪੀ ਪੈਦਾ ਕਰਨ ਲਈ ਹਰ ਵਾਰ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਨਾਲ ਰੱਖਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਸ਼ਰਨ ਸਿੰਘ, ਮਾਇਆ ਦੇਵੀ, ਸ਼ੋਭਾ ਸਨਮ, ਖਰਾਇਤੀ ਲਾਲ, ਬਾਵਾ ਸਿੰਘ ਅਤੇ ਜਰਨੈਲ ਸਿੰਘ ਆਦਿ ਵੀ ਹਾਜਰ ਸਨ।



