ਬੁੱਧਵਾਰ, ਜੁਲਾਈ 22, 2026
4:24 ਪੂਃ ਦੁਃ
Google search engine
HomePunjabi Newsਅਧੂਰੀ ਸਟਾਰਮ ਲਾਈਨ ਤੇ ਬੰਦ ਸੜਕਾਂ ਕਾਰਨ ਲੋਕ ਪਰੇਸ਼ਾਨ, ਕੁਲਜੀਤ ਬੇਦੀ ਨੇ...

ਅਧੂਰੀ ਸਟਾਰਮ ਲਾਈਨ ਤੇ ਬੰਦ ਸੜਕਾਂ ਕਾਰਨ ਲੋਕ ਪਰੇਸ਼ਾਨ, ਕੁਲਜੀਤ ਬੇਦੀ ਨੇ ਗਮਾਡਾ ਨੂੰ ਲਿਖਿਆ ਪੱਤਰ

ਮੋਹਾਲੀ, 22 ਜੂਨ

ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਏਅਰਪੋਰਟ ਰੋਡ ਨਾਲ ਲੱਗਦੇ ਵੇਵ ਐਸਟੇਟ, ਸੈਕਟਰ-99, 100, 101 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ।

ਬੇਦੀ ਨੇ ਕਿਹਾ ਕਿ ਇਲਾਕੇ ਦੀ ਮੁੱਖ ਸੜਕ ਤਿਆਰ ਹੋਣ ਦੇ ਬਾਵਜੂਦ ਅਜੇ ਤੱਕ ਇਸ ਨੂੰ ਪੂਰੀ ਤਰ੍ਹਾਂ ਆਵਾਜਾਈ ਲਈ ਨਹੀਂ ਖੋਲ੍ਹਿਆ ਗਿਆ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਜਾਮ ਅਤੇ ਲੰਬੇ ਰਸਤੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਖੇਤਰ ਦੀ ਸਟਾਰਮ ਵਾਟਰ ਡਰੇਨੇਜ ਲਾਈਨ (Storm Water Line) ਅਧੂਰੀ ਛੱਡੀ ਗਈ ਹੈ। ਬਰਸਾਤ ਦੇ ਦਿਨਾਂ ਵਿੱਚ ਸੈਕਟਰਾਂ ਅਤੇ ਨੇੜਲੇ ਪਿੰਡਾਂ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ ਮੌਲੀ ਦੇ ਨਾਲ ਵਾਲਾ ਪੁੱਲ ਤਾਂ ਚਾਲੂ ਕਰ ਦਿੱਤਾ ਹੈ ਪਰ ਇਸ ਦੇ ਨਾਲ ਪੀਆਰ7 ਨੂੰ ਕੋਈ ਕਨੈਕਟੀਵਿਟੀ ਹੀ ਨਹੀਂ ਦਿੱਤੀ ਗਈ ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ

ਬੇਦੀ ਨੇ ਕਿਹਾ ਕਿ ਗਮਾਡਾ ਵੱਲੋਂ ਸਾਲਾਂ ਪਹਿਲਾਂ ਪਲਾਟ ਵੇਚ ਦਿੱਤੇ ਗਏ, ਲੋਕਾਂ ਨੇ ਮਕਾਨ ਵੀ ਬਣਾ ਲਏ, ਪਰ ਬੁਨਿਆਦੀ ਢਾਂਚਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕਲੋਨੀਆਂ ਨਾਲੋਂ ਵੀ ਮਾੜੀ ਹਾਲਤ ਸਰਕਾਰੀ ਵਿਕਸਤ ਕੀਤੇ ਇਲਾਕਿਆਂ ਦੀ ਬਣੀ ਹੋਈ ਹੈ।

ਉਨ੍ਹਾਂ ਮੁੱਖ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜ ਕੇ ਸਟਾਰਮ ਵਾਟਰ ਲਾਈਨ ਦਾ ਕੰਮ ਜੰਗੀ ਪੱਧਰ ‘ਤੇ ਪੂਰਾ ਕਰਵਾਇਆ ਜਾਵੇ ਅਤੇ ਬੰਦ ਪਈ ਸੜਕ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਾਂ ਜੋ ਹਜ਼ਾਰਾਂ ਵਸਨੀਕਾਂ, ਵਿਦਿਆਰਥੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਅਫਸਰ ਦਫਤਰਾਂ ਤੋਂ ਬਾਹਰ ਆਉਣ ਅਤੇ ਗਰਾਊਂਡ ਜ਼ੀਰੋ ਤੇ ਲੋਕਾਂ ਦੀਆਂ ਸਮੱਸਿਆਵਾਂ ਦੇਖਣ ਤੇ ਉਹਨਾਂ ਦਾ ਹੱਲ ਕਰਨ ਨਹੀਂ ਤਾਂ ਉਹਨਾਂ ਦੇ ਖਿਲਾਫ ਸੰਘਰਸ਼ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਕਿਉਂਕਿ ਲੋਕਾਂ ਦੇ ਨਾਲ ਜੁੜਿਆ ਹੋਇਆ ਮਸਲਾ ਹੈ।

RELATED ARTICLES
- Advertisment -
Google search engine

Most Popular